ਪੰਜਾਬ ਵਿੱਚ ਸਰਕਾਰੀ ਸਕੂਲ 26 ਅਗਸਤ ਤੱਕ ਬੰਦ, ਸਿੱਖਿਆ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ…

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।

ਮੰਤਰੀ ਹਰਜੋਤ ਬੈਂਸ ਨੇ ਲਿਖਿਆ ਹੈ ਕਿ ਭਾਰੀ ਬਾਰਸ਼ ਕਾਰਨ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਅੱਜ ਤੋਂ 23 ਅਗਸਤ ਤੋਂ 26 ਅਗਸਤ ਤੱਕ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *