ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਦੇ ਹਲਕਾ ਜੈਤੋ ਦੇ ਪਿੰਡ ਮੱਤਾ ਚ ਇਕ ਵਿਅਕਤੀ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਅਣਪਛਾਤਿਆਂ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਗੋਲੀਆਂ ਮਾਰਿਆ ਗਈਆਂ ਜਿਸ ਕਾਰਨ ਨੌਜਵਾਨ ਗੰਭੀਰ ਜਖਮੀ ਹੋ ਗਿਆ।
ਉੱਥੇ ਹੀ ਨੌਜਵਾਨ ਦੀ ਪਹਿਚਾਣ ਕੱਬਡੀ ਖਿਡਾਰੀ ਮਨਪ੍ਰੀਤ ਸਿੰਘ ਮਨੀ ਵਾਸੀ ਜੈਤੋ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੱਬਡੀ ਖਿਡਾਰੀ ਆਪਣੇ ਸਾਥੀਂਆਂ ਦੇ ਨਾਲ ਵਾਪਸ ਪਰਤ ਰਿਹਾ ਸੀ ਕਿ ਅਚਾਨਕ ਉਸਤੇ ਹਮਲਾ ਹੋ ਗਿਆ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਕੱਬਡੀ ਖਿਡਾਰੀ ਗੰਭੀਰ ਜਖਮੀ ਹੋਣ ਦੇ ਕਾਰਨ ਪੀੜਤ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

