ਲਾਂਘੇ ’ਤੇ ਦਿੱਤੇ ਵਿਵਾਦਿਤ ਬਿਆਨ ‘ਤੇ ਸੁਬਰਾਮਨੀਅਮ ਨੂੰ ਸਿਰਸਾ ਦੀ ਚੇਤਾਵਨੀ, ਕਿਹਾ….!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਡਾ. ਸੁਬਰਾਮਨੀਅਮ ਸਵਾਮੀ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਵਿਵਾਦਿਤ ਬਿਆਨ ਦਿੱਤਾ। ਜਿਸ ਤੇ ਮਨਜਿੰਦਰ ਸਿੰਘ ਸਿਰਸਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਡਾ. ਸੁਬਰਾਮਨੀਅਮ ਸਵਾਮੀ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਵਿਵਾਦਿਤ ਬਿਆਨ ਦਿੱਤਾ। ਜਿਸ ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਸੁਬਰਾਮਨੀਅਮ ਸਵਾਮੀ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਰਾਹ ਚ ਸਵਾਮੀ ਰੋੜਾ ਨਾ ਬਣਨ।

manjinder singh sirsa

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖ ਅੱਤਵਾਦੀ ਨਹੀਂ ਹਨ। ਕਾਬਿਲੇਗੌਰ ਹੈ ਕਿ ਸੁਬਰਾਮਨੀਅਮ ਸਵਾਮੀ ਨੇ ਆਪਣੇ ਬਿਆਨ ਚ ਕਿਹਾ ਸੀ ਕਿ ਪਾਕਿਸਤਾਨ ਦੇ ਨਾਲ ਉਹ ਕੋਈ ਵੀ ਰਿਸ਼ਤਾ ਨਹੀਂ ਰੱਖਣਾ ਚਾਹੁੰਦੇ ਹਨ।

ਜਿਸ ਕਾਰਨ ਉਹਨਾਂ ਨੇ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਰੋਕ ਦੇਣਾ ਚਾਹੀਦਾ ਹੈ ਨਾਲ ਹੀ ਉਹਨਾੰ ਨੇ ਇਹ ਵੀ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗਾ ਪਰ ਉਹਨਾਂ ਨੂੰ ਇਸ ਗੱਲ ਨੂੰ ਸਮਝਣਾ ਚਾਹੀਦਾ ਹੈ ਤੇ ਮੈ ਵੀ ਸਿੱਖ ਧਰਮ ਦਾ ਆਦਰ ਕਰਦਾ ਹਾਂ।

 

Leave a Reply

Your email address will not be published. Required fields are marked *