ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤਾਂ ਨੂੰ ਰਾਹਤ ਸਮੱਗਰੀ ਨੂੰ ਲੈਕੇ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਦੋਹਾਂ ਧਿਰਾ ਵਿਚਾਲੇ ਗੋਲੀਆਂ ਚੱਲ ਪਈਆਂ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਦੌਰਾਨ 10 ਲੋਕ ਜਖਮੀ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

