ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕੇਰੀਆ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਰਜਨੀਸ਼ ਬੱਬੀ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸੀ। ਜਿਸ ਕਾਰਨ ਉਹਨਾਂ ਨੂੰ ਪੀਜੀਆਈ ‘ਚ ਦਾਖਿਲ ਕਰਵਾਇਆ ਗਿਆ ਸੀ
ਪਰ ਹੁਣ ਉਹਨਾਂ ਦਾ ਦੇਹਾਂਤ ਹੋ ਗਿਆ ਹੈ। ਵਿਧਾਇਕ ਰਜਨੀਸ਼ ਬੱਬੀ ਡਾ ਕੇਵਲ ਕਿਸ਼ਨ ਸਾਬਕਾ ਖਜਾਨਾ ਮੰਤਰੀ ਦੇ ਪੁੱਤਰ ਸੀ। ਕਾਬਿਲੇਗੌਰ ਹੈ ਕਿ ਵਿਧਾਇਕ ਬੱਬੀ ਲਗਾਤਾਰ ਪਿਛਲੇ ਦੋ ਵਾਰ ਵਿਧਾਨ ਸਭਾ ਚੋਣਾਂ ਚ ਜਿੱਤ ਹਾਸਿਲ ਕੀਤੀ ਹੈ। .

