ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਗੋਲੀ ਲੱਗਣ ਕਾਰਨ ਜਖਮੀ ਹੋਈ ਕਬੱਡੀ ਖਿਡਾਰੀ ਦੀ PGI ਚ ਜੇਰੇ ਇਲਾਜ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦਸ ਦਈਏ ਕਿ ਕਬੱਡੀ ਖਿਡਾਰੀ ਕੋਠੇ ਮਾਹਲਾ ਸਿੰਘ ਤੋਂ ਕਬੱਡੀ ਖੇਡ ਕੇ ਵਾਪਸ ਆ ਰਿਹਾ ਸੀ
ਪਰ ਅਚਾਨਕ ਹੀ ਦੋ ਮੋਟਰਸਾਈਕਲ ਸਵਾਰਾਂ ਨੇ ਉਸਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਕਬੱਡੀ ਖਿਡਾਰੀ ਗੰਭੀਰ ਜਖਮੀ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

