ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਹੜ੍ਹ ਦੇ ਕਾਰਨ ਕਈ ਲੋਕ ਬੇਘਰ ਹੋ ਗਏ ਹਨ ਇਹਨਾਂ ਹੀ ਨਹੀਂ ਕਈਆਂ ਦੀਆਂ ਤਾ ਫਸਲਾਂ ਤੱਕ ਤਬਾਹ ਹੋ ਗਈਆਂ ਹਨ। ਉੱਥੇ ਹੀ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਚ ਹੜ੍ਹ ਪੀੜਤਾਂ ਨੂੰ ਰਾਹਤ ਤੇ ਮੁੜ ਵਸੇਬੇ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਆਉਣ ਵਾਲੀ ਹਾੜੀ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਉੱਚ ਮਿਆਰੀ ਬੀਜ ਮੁਫਤ ਮੁਹੱਈਆ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਜਿਸ ਤੇ ਸੀਐੱਮ ਨੇ ਵਧੀਕ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਸਮੇਂ ਸਿਰ ਬੀਜ ਮਿਲ ਸਕੇ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਥੋੜ੍ਹੀ ਮਿਆਦ ਵਾਲੇ ਕਰਜ਼ਿਆਂ ਨੂੰ ਦਰਮਿਆਨੀ ਮਿਆਦ ਦੇ ਕਰਜ਼ੇ ਵਿੱਚ ਤਬਦੀਲ ਕਰ ਦਿੱਤਾ ਜਾਵੇ। ਤਾਂ ਜੋ ਉਨਾਂ ਨੂੰ ਕੁਝ ਰਾਹਤ ਮਿਲ ਸਕੇ।
ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਸੜ੍ਹਕਾਂ ਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਤੇ ਨੋਟਿਸ ਲਿਆ ਹੈ ਉਹਨਾਂ ਨੇ ਇਸ ਨੋਟਿਸ ‘ਚ ਮੰਡੀ ਬੋਰਡ ਨੂੰ ਪਾਣੀ ਦਾ ਪੱਧਰ ਘਟਣ ਤੇ ਤੁਰੰਤ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਨ।



