ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਘਰੇਲੂ ਜ਼ਮੀਨ ਦੀ ਖੁਦਾਈ ਕਰ ਰਹੇ ਦੋ ਨੌਜਵਾਨਾਂ ਦੀ ਮਿੱਟੀ ਦੇ ਢੇਰ ‘ਚ ਦੱਬ ਜਾਣ ਦੇ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਮਿੱਟੀ ਦੀ ਖੁਦਾਈ ਤਿੰਨ ਨੌਜਵਾਨ ਕਰ ਰਹੇ ਸੀ ਕਿ ਅਚਾਨਕ ਉਹ ਮਿੱਟੀ ਚ ਹੀ ਦੱਬ ਗਏ
ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਤੇ ਸਥਾਨਕ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਦਕਿ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


