ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਨਸ਼ਾ ਦਿਨੋ ਦਿਨ ਫੈਲਦਾ ਜਾ ਰਿਹਾ ਹੈ ਜਿਸ ਕਾਰਨ ਕਈ ਨੌਜਵਾਨ ਇਸ ਨਸ਼ੇ ਦੀ ਚਪੇਟ ਚ ਆ ਜਾਣ ਕਾਰਨ ਦਰਦਨਾਕ ਮੌਤ ਵੀ ਹੋ ਗਈ ਹੈ। ਨਸ਼ਾ ਇਸ ਕਦਰ ਪੰਜਾਬ ਦੀ ਜਵਾਨੀ ਨੂੰ ਸਾੜ ਰਿਹਾ ਹੈ ਕਿ ਮਾਪੇ ਵੀ ਨਸ਼ੇ ਦੇ ਆਦੀ ਹੋ ਚੁੱਕੇ ਆਪਣੇ ਬੱਚਿਆਂ ਨੂੰ ਜ਼ੰਜੀਰਾਂ ਦੇ ਨਾਲ ਬੰਨ੍ਹਣ ਲਈ ਮਜਬੂਰ ਹੋ ਚੁੱਕੇ ਹਨ।
ਉੱਥੇ ਹੀ ਇਸ ਨਸ਼ੇ ਦੀ ਦਲਦਲ ਚ ਧਸ ਚੁੱਕੇ ਕਈ ਨੌਜਵਾਨ ਇਸ ਤਰ੍ਹਾਂ ਦੇ ਵੀ ਹਨ ਜੋ ਇਸ ਨਸ਼ੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਪਰ ਉਹ ਅਜਿਹਾ ਨਹੀਂ ਕਰ ਪਾ ਰਹੇ ਹਨ। ਜਿਸ ਕਾਰਨ ਉਹਨਾਂ ਨੇ ਖੁਦਕੁਸ਼ੀ ਦੀ ਰਾਹ ਨੂੰ ਫੜ੍ਹ ਲਿਆ।
ਇਸੇ ਤ੍ਰਹਾਂ ਦਾ ਮਾਮਲਾ ਮੋਗਾ ਦੇ ਹਲਕਾ ਬਾਘਾਪੁਰਾਣਾ ਤੋਂ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਨੌਜਵਾਨ ਨਸ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੇ ਆਦੀ ਨੌਜਵਾਨ ਨੇ ਗਲ਼ ਫਾਹਾ ਲੈ ਕੇ ਆਤਮਹੱਤਿਆ ਕਰ ਲਈ।
ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਨੌਜਵਾਨ ਪਿਛਲੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ ਜਿਸ ਕਾਰਨ ਉਹ ਦਿਮਾਗੀ ਤੌਰ ਤੇ ਕਾਫੀ ਪਰੇਸ਼ਾਨੀ ਰਹਿੰਦਾ ਸੀ ਜਿਸ ਕਾਰਨ ਉਸਨੇ ਇਸ ਤਰ੍ਹਾਂ ਦਾ ਕਦਮ ਚੁੱਕ ਲਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।




