ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕਤਸਰ ਦੇ ਪਿੰਡ ਮਾਣ ਸਿੰਘ ਵਾਲਾ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਘਰੇਲੂ ਝਗੜੇ ਕਰਕੇ ਇਕ ਪਤੀ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪਤੀ ਪਤਨੀ ਵਿਚਾਲੇ ਘਰੇਲੂ ਝਗੜਾ ਹੋਇਆ ਸੀ
ਜਿਸ ਤੋਂ ਬਾਅਦ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਪਤੀ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

