ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਗੁਰਬਖਸ਼ ਨਗਰ ਚ ਬੱਚਾ ਚੋਰੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਵੱਲੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਸਥਾਨਕ ਲੋਕਾਂ ਨੇ ਮੌਕੇ ਤੇ ਹੀ ਮਹਿਲਾ ਨੂੰ ਕਾਬੂ ਕਰ ਲਿਆ।
ਜਿਸ ਤੋਂ ਬਾਅਦ ਲੋਕਾਂ ਨੇ ਮਹਿਲਾ ਦੇ ਨਾਲ ਕੁੱਟਮਾਰ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

