ਨਸ਼ਾ ਤਸਕਰੀ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਅਧਿਕਾਰੀ ਤਾਂ ਲੋਕਾਂ ਨੇ… !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਜਿੱਥੇ ਪ੍ਰਸਾਸ਼ਨ ਵੱਲੋਂ ਨਸ਼ੇ ਤੇ ਨਸ਼ਾ ਤਸਕਰਾਂ  ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉੱਥੇ ਹੀ ਇਸ ਮਾਮਲੇ ਚ ਹੁਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਜਿੱਥੇ ਪ੍ਰਸਾਸ਼ਨ ਵੱਲੋਂ ਨਸ਼ੇ ਤੇ ਨਸ਼ਾ ਤਸਕਰਾਂ  ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉੱਥੇ ਹੀ ਇਸ ਮਾਮਲੇ ਚ ਹੁਣ ਪੰਜਾਬ ਸਰਕਾਰ ਦੀ ਪੁਲਿਸ ਵੀ ਦੋਸ਼ੀ ਪਾਈ ਜਾ ਰਹੀ ਹੈ।

ਦਸ ਦਈਏ ਕਿ ਮੋਗਾ ‘ਚ ਪੁਲਿਸ ਕਰਮਚਾਰੀ ਤੇ ਨਸ਼ਾ ਤਸਕਰੀ ਕਰਨ ਦੇ ਇਲਜ਼ਾਮ ਲੱਗੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਲੋਕਾਂ ਨੇ ਹਵਲਦਾਰ ਤੇ ਉਸਦੇ ਸਾਥੀ ਨੂੰ ਨਸ਼ਾ ਵੇਚਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

Drug smuggler  ਇਹਨਾਂ ਹੀ ਨਹੀਂ ਲੋਕਾਂ ਨੇ ਦੋਹਾਂ ਨੂੰ ਕਾਬੂ ਕਰ ਦੋਹਾਂ ਦੀ ਜੰਮ੍ਹ ਕੇ ਕੁੱਟਮਾਰ ਵੀ ਕੀਤੀ। ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Drug smuggler

ਕਾਬਿਲੇਗੌਰ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਤੇ ਲਾਹਣਤਾ ਪੈ ਰਹੀਆਂ ਹਨ ਉੱਥੇ ਹੀ ਪੁਲਿਸ ਪ੍ਰਸਾਸ਼ਨ ਤੇ ਵੀ ਲਾਹਣਤਾ ਪੈ ਰਹੀਆਂ ਹਨ। ਕਿਉਂਕਿ ਜੇਕਰ ਪੁਲਿਸ ਵੱਲੋਂ ਹੀ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਅੰਜਾਮ ਦਿੱਤਾ ਜਾਵੇਗਾ ਤਾਂ ਅਪਰਾਧੀਆਂ ਨੂੰ ਕੌਣ ਸਬਕ ਸਿਖਾਵੇਗਾ।

Leave a Reply

Your email address will not be published. Required fields are marked *