ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬਾ ਅਜੇ ਤੱਕ ਮਾਨਸੂਨ ਦੇ ਮੀਂਹ ਦੇ ਕਹਿਰ ਤੋਂ ਬਾਹਰ ਨਹੀਂ ਨਿਕਲ ਸਕਿਆ ਹੈ ਉੱਥੇ ਹੀ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕਰ ਦਿੱਤੀ ਹੈ। ਦਸ ਦਈਏ ਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੀ 30, 31 ਅਗਸਤ ਤੋਂ ਪਹਿਲੀ ਸਤੰਬਰ ਨੂੰ ਭਾਰੀ ਬਰਸਾਤ ਹੋ ਸਕਦੀ ਹੈ।
ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਇਹ ਬਰਸਾਤ ਸਧਾਰਨ ਹੋਵੇਗੀ ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਕਾਬਿਲੇਗੌਰ ਹੈ ਕਿ ਸੂਬੇ ਚ ਪਏ ਮੀਂਹ ਦੇ ਨਿਸ਼ਾਨ ਅਜੇ ਤਕ ਲੋਕਾਂ ਦੇ ਘਰਾਂ ‘ਚ ਗਾਰੇ ਦੇ ਰੂਪ ਚ ਦੇਖੇ ਜਾ ਸਕਦੇ ਹਨ। ਫਿਲਹਾਲ ਪ੍ਰਸਾਸ਼ਨ ਵੱਲੋਂ ਸੂਬੇ ਦੇ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ।

