ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ‘ਚ ਨੌਜਵਾਨ ਦੀ ਭੇਦਭਰੇ ਹਲਾਤਾਂ ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਦੀ ਲਾਸ਼ ਥਾਂ ਥਾਂ ਤੇ ਕੱਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਕੋਲੋਂ ਇਕ ਦਾਤਰ ਵੀ ਮਿਲੀ ਹੈ।
ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ ਵੱਜੋ ਹੋਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


