ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਸਤਰ ਸਾਹਿਬ ਚ ਪੁਲਿਸ ਨੇ ਬੜੀ ਹੀ ਮੁਸਤੈਦੀ ਦੇ ਨਾਲ ਕਾਰਵਾਈ ਕਰਦਿਆਂ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਕਾਬ ਕੀਤੇ ਗਏ ਹਨ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਥਾਂਦੇਵਾਲਾ ਰੋਡ ਤੇ ਇਕ ਔਰਤ ਦੇਹ ਵਪਾਰ ਦਾ ਧੰਦਾ ਕਰ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਗਸ਼ਤ ਦੇ ਦੌਰਾਨ ਛਾਪੇਮਾਰੀ ਕੀਤੀ।
ਇਸ ਦੌਰਾਨ ਪੁਲਿਸ ਨੇ ਤਿੰਨ ਔਰਤਾਂ ਤੇ ਤਿੰਨ ਮਰਦਾਂ ਨੂੰ ਇੰਤਰਾਜ਼ਯੋਗ ਹਾਲਤ ‘ਚ ਕਾਬੂ ਕੀਤਾ।
ਨਾਲ ਹੀ ਪੁਲਿਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਔਰਤ ਤੇ ਉਸਦੇ ਪਤੀ ਸਮੇਤ 6 ਵਿਅਕਤੀਆਂ ਤੇ ਪਰਚਾ ਦਰਜ ਕੀਤਾ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


