ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲੋਕਾਂ ਨੇ ਨਸ਼ੇੜੀਆਂ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ ਜਿਸ ਕਾਰਨ ਉਹ ਇਹਨਾਂ ਨਸ਼ੇੜੀਆਂ ਨੂੰ ਦਬੋਚ ਕੇ ਉਹਨਾਂ ਦਾ ਕੁਟਾਪਾ ਚਾੜ੍ਹ ਦਿੰਦੇ ਹਨ। ਦਸ ਦਈਏ ਕਿ ਇਸੇ ਤਰ੍ਹਾਂ ਦਾ ਮਾਮਲਾ ਜਲੰਧਰ ਤੋਂ ਦੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਲੋਕਾਂ ਨੇ ਨਸ਼ੇੜੀ ਨੂੰ ਫੜ੍ਹ ਕੇ ਉਸਦਾ ਜੰਮ੍ਹ ਕੇ ਕੁਟਾਪਾ ਚਾੜਿਆ।
ਲੋਕਾਂ ਦਾ ਕਹਿਣਾ ਹੈ ਕਿ ਨਸ਼ੇੜੀ ਨਸ਼ਾ ਖਰੀਦਣ ਆਇਆ ਸੀ ਪਰ ਉਹਨਾਂ ਨੇ ਉਸਨੂੰ ਫੜ੍ਹ ਲਿਆ। ਜਿਸ ਤੋਂ ਬਾਅਦ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਇਸ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

