ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਕੇਂਦਰੀ ਜੇਲ ਇਕ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਈ ਹੈ। ਦਸ ਦਈਏ ਕਿ ਜੇਲ੍ਹ ‘ਚ ਤੈਨਾਤ ਹੋਮਗਾਰਡ ਦੇ ਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਅਸਿਸਟੈਂਟ ਸੁਪਰੀਡੈਂਟ ਤੇ ਗਾਰਡ ਦੇ ਨਾਲ ਕੁੱਟਮਾਰ ਕਰਨ ਦੇ ਆਰੋਪ ਲੱਗੇ ਹਨ।
ਉੱਥੇ ਹੀ ਇਸ ਮਾਮਲੇ ਤੋਂ ਬਾਅਦ ਹੋਮਗਾਰਡ ਵਿਭਾਗ ਦੇ ਉੱਚ ਅਧਿਕਾਰੀ ਨੇ ਘਟਨਾ ਦਾ ਜਾਇਜਾ ਲਿਆ। ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੋਮਡਾਰਡ ਯੂਨਿਅਨ ਵੱਲੋਂ ਇਨਸਾਫ ਨਾ ਮਿਲਣ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

