ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਹਨਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ‘ਚ ਹੜ੍ਹਾਂ ਦੇ ਆਉਣ ਦਾ ਜਿੰਮ੍ਹਵਾਰ ਪੰਜਾਬ ਸਰਕਾਰ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ‘ਚ ਆਏ ਹੜ੍ਹ ਦੇ ਕਾਰਨ ਲੋਕਾਂ ਦਾ ਬੂਰਾ ਹਾਲ ਹੋ ਰਿਹਾ ਹੈ ਪਰ ਸੀਐੱਮ ਨੂੰ ਇਹਨਾਂ ਦੀ ਕੋਈ ਪਰਵਾਹ ਨਹੀਂ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਪੰਜਾਬ ਦੀ ਜਿੰਮ੍ਹਵਾਰੀ ਦਿੱਤੀ ਹੈ ਇਸ ਲਈ ਉਹਨਾਂ ਨੂੰ ਆਪਣੀ ਜਿੰਮ੍ਹਵਾਰੀ ਨੂੰ ਨਿਭਾਉਣ ਲਈ ਘਰ ਤੋਂ ਬਾਹਰ ਨਿਕਲਣਾ ਹੋਵੇਗਾ।
ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸੂਬੇ ਚ ਆਏ ਹੜ੍ਹ ਦੇ ਆਉਣ ਦਾ ਕਾਰਨ ਇਹ ਹੈ ਕਿ ਸੂਬੇ ਚ ਧੜਲੇ ਦੇ ਨਾਲ ਨਾਜਾਇਜ਼ ਮਾਇਨਿੰਗ ਚਲ ਰਹੀ ਹੈ। ਉੱਥੇ ਹੀ ਕੇਂਦਰੀ ਹਰਸਿਮਰਤ ਕੌਰ ਬਾਦਲ ਨੇ ਲਾਂਘੇ ਤੇ ਕਿਹਾ ਕਿ ਕਰਤਾਰਪੁਰ ਲਾਂਘਾ ਜਲਦ ਖੁਲ ਜਾਵੇਗਾ।


