ਗੁਰੂ ਗ੍ਰੰਥ ਜੀ ਮਾਨਿਓ, ਪ੍ਰਗਟ ਗੁਰਾਂ ਕੀ ਦੇਹ।। ਸ਼੍ਰੀ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੋ ਸਰਬ ਸਾਂਝੀਵਾਲਤਾ ਦਾ ਸੁਨੇਹੇ ਦਿੰਦੇ ਹਨ। ਸ਼੍ਰੀ ਗੁਰੂ ਸਾਹਿਬ ਦਾ ਪਹਿਲਾ ਪ੍ਰਕਾਸ਼ 1604 ਵਿੱਚ ਸ੍ਰੀ ਹਰਿਮੰਦਿਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੋ ਸਰਬ ਸਾਂਝੀਵਾਲਤਾ ਦਾ ਸੁਨੇਹੇ ਦਿੰਦੇ ਹਨ। ਸ਼੍ਰੀ ਗੁਰੂ ਸਾਹਿਬ ਦਾ ਪਹਿਲਾ ਪ੍ਰਕਾਸ਼ 1604 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 6 ਗੁਰੂ ਸਾਹਿਬਾਨ, 15 ਭਗਤ, 11 ਭੱਟਾਂ ਤੇ 4 ਗੁਰਸਿੱਖਾਂ ਦੀ ਬਾਣੀ ਦਰਜ ਹੈ। ਸ਼੍ਰੀ ਗੁਰੂ ਅਰਜਨ ਸਾਹਿਬ ਨੇ ਆਪ ਇਸ ਪਾਵਨ ਗ੍ਰੰਥ ਦੀ ਸੰਪਾਦਨਾ ਕੀਤੀ। ਭਾਈ ਗੁਰਦਾਸ ਜੀ ਨੇ ਗੁਰੂ ਸਾਹਿਬ ਦੀ ਸਹਾਇਤਾ ਕਰਵਾਈ।

Sikh  ਪਹਿਲਾਂ ਸ੍ਰੀ ਆਦਿ ਗ੍ਰੰਥ ਸਾਹਿਬ ਵਿੱਚ ਪਹਿਲੇ 5 ਗੁਰੂ ਸਾਹਿਬਾਨਾਂ ਦੀ ਬਾਣੀ ਦਰਜ ਸੀ। ਪਰ ਬਾਅਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਵੀ ਦਰਜ ਕਰ ਦਿੱਤੀ ਗਈ।

Sikh

ਸਿੱਖ ਧਰਮ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੂਰੀ ਮਰਿਆਦਾ ਸਹਿਤ ਗੁਰੂ ਮੰਨਿਆ ਤੇ ਨਾਲ ਹੀ ਉਹਨਾਂ ਨੇ ਸਿੱਖਾਂ ਨੂੰ ਹੁਕਮ ਦਿੱਤਾ ਕਿ ਗੁਰੂ ਗ੍ਰੰਥ ਜੀ ਮਾਨਿਓ, ਪ੍ਰਗਟ ਗੁਰਾਂ ਕੀ ਦੇਹ

Sikh

ਇਸਦਾ ਮਤਲਬ ਅੱਜ ਤੋਂ ਬਾਅਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਰੇ ਸਿੱਖਾਂ ਦੇ ਗੁਰੂ ਹੋਣਗੇ। ਉੱਥੇ ਹੀ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇੱਥੇ ਦੂਰ ਦੂਰ ਤੋਂ ਸੰਗਤਾ ਗੁਰੂ ਘਰ ‘ਚ ਹਾਜਰੀ ਭਰਨ ਲਈ ਆਉਂਦੀਆਂ ਹਨ।

Leave a Reply

Your email address will not be published. Required fields are marked *