ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕੇਰੀਆ ਨਜਦੀਕੀ ਪਿੰਡ ਭੱਟੀਆਂ ਰਾਜਪੂਤਾਂ ਚ ਇੱਕ 27 ਸਾਲਾ ਔਰਤ ਨੇ ਚ ਜਹਿਰੀਲੀ ਚੀਜ ਖਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਮਹਿਲਾ ਆਪਣੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਸੀ ਜਿਸ ਕਾਰਨ ਉਸਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਆਪਣੇ ਪਰਿਵਾਰ ਨੂੰ ਇਕ ਵੀਡੀਓ ਬਣਾ ਕੇ ਭੇਜੀ ਸੀ ਜਿਸ ‘ਚ ਉਸਨੇ ਆਪਣੀ ਮੌਤ ਦਾ ਜਿੰਮ੍ਹਵਾਰ ਦਿਓਰ ਤੇ ਸਹੁਰੇ ਨੂੰ ਠਹਿਰਾਇਆ ਹੈ। ਉੱਥੇ ਹੀ ਇਸ ਮਾਮਲੇ ਤੇ ਮ੍ਰਿਤਕ ਮਹਿਲਾ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਦੀ ਵਿਆਹ ਚਾਰ ਸਾਲ ਪਹਿਲਾ ਸੁਖਵਿੰਦਰ ਸਿੰਘ ਨਾਲ ਹੋਇਆ ਸੀ ਜੋ ਕਿ ਇਕ ਸਰਵਿਸ ਸਟੇਸ਼ਨ ਤੇ ਕੰਮ ਕਰਦਾ ਹੈ ਇਹਨਾਂ ਦੋਹਾਂ ਦਾ ਇਕ ਤਿੰਨ ਸਾਲ ਦਾ ਬੱਚਾ ਵੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


