ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਚ ਸਿੱਖ ਕੁੜੀ ਨੂੰ ਜਬਰੀ ਵਿਆਹ ਕਰਵਾਉਣ ਦੇ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਤੇ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜੇ ਤੱਕ ਉਹਨਾਂ ਦੀ ਕੁੜੀ ਨੂੰ ਸੌਂਪੀਆ ਨਹੀਂ ਹੈ।
ਉੱਥੇ ਹੀ ਇਸ ਮਾਮਲੇ ਤੇ DSGMC ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਲਗਾਤਾਰ ਪੀੜਤ ਪਰਿਵਾਰ ਦੇ ਨਾਲ ਸੰਪਰਕ ਕਰ ਰਹੇ ਹਨ। ਪਰ ਉਹਨਾਂ ਨੂੰ ਅਜੇ ਤੱਕ ਉਹਨਾਂ ਦੀ ਕੁੜੀ ਨੂੰ ਸੌਂਪਿਆ ਨਹੀਂ ਗਿਆ ਹੈ।
ਇਸ ਤੋਂ ਇਲਾਵਾ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪਰਿਵਾਰ ਨੂੰ ਡਰਾਇਆ ਧਮਕਿਆ ਜਾ ਰਿਹਾ ਹੈ। ਫਿਲਹਾਲ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।


