ਪਾਕਿਸਤਾਨ ‘ਚ ਜਬਰਨ ਕਰਵਾਇਆ ਜਾਂਦਾ ਹੈ ਧਰਮ ਪਰਿਵਰਤਨ- ਪਾਕਿ ਤੋਂ ਉਜੜ ਕੇ ਆਏ ਪਰਿਵਾਰ ਨੇ ਕੀਤਾ ਖੁਲਾਸਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ ਚ ਇਕ ਸਿੱਖ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਉਸਦਾ ਨਿਕਾਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ ਚ ਇਕ ਸਿੱਖ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਉਸਦਾ ਨਿਕਾਹ ਇਕ ਮੁਸਲਿਮ ਮੁੰਡੇ ਦਾ ਨਾਲ ਕਰਵਾ ਦਿੱਤਾ ਹੈ। ਜਿਸ ਤੋਂ ਬਾਅਦ ਸਮੂਹ ਸਿੱਖ ਭਾਈਚਾਰਾ ਪਾਕਿਸਤਾਨ ਦੇ ਖਿਲਾਫ ਭੜਕੇ ਹੋਏ ਹਨ। ਉੱਥੇ ਹੀ ਪੀੜਤ ਪਰਿਵਾਰ ਆਪਣੀ ਧੀ ਨੂੰ ਵਾਪਸ ਲਿਆਉਣ ਦੀ ਮੰਗ ਕਰ ਰਹੇ ਹਨ। ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਦਾ ਚਿਹਰਾ ਬੇਨਕਾਬ ਹੋ ਗਿਆ ਹੈ।

pakistan

ਜੀ ਹਾਂ ਦਸ ਦਈਏ ਕਿ ਪਾਕਿਸਤਾਨ ਤੋਂ ਉਜੜ ਕੇ ਆਏ ਪਰਿਵਾਰ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਪਾਕਿਸਤਾਨ ਚ ਜਬਰੀ ਵਿਆਹ ਕਰਵਾਇਆ ਜਾਂਦਾ ਹੈ ਤੇ ਨਾਲ ਹੀ ਧਰਮ ਪਰਿਵਰਤਨ ਵੀ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪਾਕਿਸਤਾਨ ਚ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਹੁੰਦੀ ਹੈ।

ਕਾਬਿਲੇਗੌਰ ਹੈ ਕਿ ਸਿੱਖ ਲੜਕੀ ਨੂੰ ਅਗਵਾ ਕਰ ਉਸਦਾ ਜਬਰਨ ਧਰਮ ਪਰਿਵਰਤਨ ਕੀਤਾ ਗਿਆ ਹੈ ਇਹਨਾਂ ਹੀ ਨਹੀਂ ਉਸਦਾ ਵਿਆਹ ਵੀ ਇਕ ਮੁਸਲਿਮ ਲੜਕੇ ਦੇ ਨਾਲ ਕਰਵਾ ਦਿੱਤਾ ਗਿਆ ਹੈ। ਇਹ ਮਾਮਲੇ ਅਜੇ ਤੱਕ ਠੰਢਾ ਨਹੀਂ ਹੋਇਆ ਸੀ ਕਿ ਇਕ ਹਿੰਦੂ ਲੜਕੀ ਨੂੰ ਅਗਵਾ ਕਰ ਉਸਦਾ ਜਬਰੀ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ।

Leave a Reply

Your email address will not be published. Required fields are marked *