ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੇਅੰਤ ਸਿੰਘ ਦੇ ਕਾਤਲਾਂ ਨੂੰ ਸ਼ਹੀਦ ਕਹਿਣ ਦਾ ਵਿਵਾਦ ਭਖਦਾ ਜਾ ਰਿਹਾ ਹੈ। ਇਸ ਮਾਮਲੇ ਤੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦਾ ਵੱਡਾ ਬਿਆਨਕ ਸਾਹਮਣੇ ਆਇਆ ਹੈ। ਦਸ ਦਈਏ ਕਿ ਰਵਨੀਤ ਬਿੱਟੂ ਨੇ ਜੱਥੇਦਾਰ ਨੂੰ ਅਕਾਲੀ ਤੇ ਬੀਜੇਪੀ ਦੀ ਕਠਪੁਤਲੀ ਆਖਿਆ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੱਥੇਦਾਰ ਗਰਮਖਿਆਲੀਆਂ ਦੇ ਇਸ਼ਾਰੇ ਤੇ ਕੰਮ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਜਥੇਦਾਰ ਨੇ ਕਿਹਾ ਕਿ ਬੇਅੰਤ ਸਿੰਘ ਦੇ ਕਾਤਲਾਂ ਨੂੰ ਸ਼ਹੀਦ ਆਖਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਭਖਦਾ ਹੀ ਜਾ ਰਿਹਾ ਹੈ।

