ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਹੜ੍ਹਾਂ ਦਾ ਖਤਰਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਫਿਰ ਤੋਂ ਲੋਕਾਂ ਤੇ ਹੜ੍ਹਾਂ ਦੀ ਮਾਰ ਪੈ ਸਕਦੀ ਹੈ। ਅਜੇ ਤੱਕ ਕਈ ਇਲਾਕੀਆਂ ‘ਚ ਲੋਕਾਂ ਦੀ ਜਿੰਦਗੀ ਨਵੇਂ ਸਿਰ ਤੋਂ ਸ਼ੁਰੂ ਨਹੀਂ ਹੋਈ ਸੀ ਕਿ ਹੜ੍ਹਾਂ ਦਾ ਖਤਰਾ ਫਿਰ ਤੋਂ ਮੰਡਰਾਉਣ ਲੱਗਿਆ ਹੈ।
ਕਾਬਿਲੇਗੌਰ ਹੈ ਕਿ ਪੌਂਗ ਡੈਮ ਤੋਂ 26 ਹਜ਼ਾਰ ਕਿਊਸਿਕ ਪਾਣੀ ਨੂੰ ਛੱਡਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਦੇ ਕਰੀਬ 7 ਇਲਾਕੀਆਂ ਚ ਖਤਰਾ ਮੰਡਰਾ ਰਿਹਾ ਹੈ।
ਜਿਸ ਤੋਂ ਬਾਅਦ ਪ੍ਰਸਾਸ਼ਨ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪ੍ਰਸਾਸ਼ਨ ਨੇ ਇਸ ਸੰਬੰਧੀ ਜਿਲ੍ਹਾਂ ਕੰਟਰੋਲ ਰੂਮ ਦਾ ਇਕ ਨੰਬਰ 01882-220412 ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨਾਜੂਕ ਪਿੰਡਾਂ ਪ੍ਰਸਾਸ਼ਨ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ। ਤਾਂ ਜੋ ਕਿਸੇ ਵੱਡੇ ਨੁਕਸਾਨ ਨੂੰ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਿਆ ਜਾ ਸਕੇ।
ਨਾਲ ਹੀ ਪ੍ਰਭਾਵਿਤ ਪਿੰਡਾਂ ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਕਾਬਿਲੇਗੌਰ ਹੈ ਕਿ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਜਲੰਧਰ ਕਪੂਰਥਲਾ ਤੇ ਫਿਰੋਜ਼ਪੁਰ ਚ ਅਲਰਟ ਜਾਰੀ ਕੀਤੀ ਗਿਆ ਹੈ।


