ਪੰਜਾਬ ਪੁਲਿਸ ਦੀ ਵੱਡੀ ਸਫਲਤਾ, ਭਾਰੀ ਮਾਤਰਾ ‘ਚ ਹੈਰੋਇਨ ਸਮੇਤ ਦੋ ਖੁੰਖਾਰ ਗੈਂਗਸਟਰ ਕੀਤੇ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀ ਪੁਲਿਸ ਵੱਲੋਂ ਲਗਾਤਾਰ ਨਸ਼ਾ ਤੇ ਗੈਂਗਸਟਰਾਂ ਤੇ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਇਸਦੇ ਚੱਲਦੇ ਪੰਜਾਬ ਪੁਲਿਸ ਦੇ ਹੱਥ ਤੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀ ਪੁਲਿਸ ਵੱਲੋਂ ਲਗਾਤਾਰ ਨਸ਼ਾ ਤੇ ਗੈਂਗਸਟਰਾਂ ਤੇ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਇਸਦੇ ਚੱਲਦੇ ਪੰਜਾਬ ਪੁਲਿਸ ਦੇ ਹੱਥ ਤੇ ਇਕ ਵੱਡੀ ਕਾਮਯਾਬੀ ਲੱਗੀ ਹੈ। ਦਸ ਦਈਏ ਕਿ ਤਰਨਤਾਰਨ ਚ ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਦੋ ਗੈਂਗਸਟਰ ਕਾਬੂ ਕੀਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਗੋਹਲਵੜ ਲਾਗੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਹਨਾਂ ਨੇ ਇਕ ਕਾਰ ਨੂੰ 400 ਗ੍ਰਾਮ ਹੈਰੋਇਨ ਸਮੇਤ ਦਬੋਚਿਆ।

Police

ਨਾਲ ਹੀ ਦੋ ਲੋਕਾਂ ਨੂੰ ਕਾਬੂ  ਕਰ ਲਿਆ। ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜੋ ਕਿ ਖੁੰਖਾਰ ਗੈਂਗਸਟਰ ਸੋਨੂੰ ਕੰਗਲਾ ਦਾ ਕਰੀਬੀ ਸਾਥੀ ਹਨ। ਕਾਬਿਲੇਗੌਰ ਹੈ ਕਿ ਗੈਂਗਸਟਰ ਸੋਨੂੰ ਕੰਗਲਾ ਜੇਲ੍ਹ ਚ ਬੰਦ ਹੈ। ਪਰ ਉਸਦੇ ਸਾਥੀ ਕਈ ਇਲਾਕੇ ਚ ਸਰਗਰਮ ਹੋਏ ਪਏ ਹਨ।

arrested

ਪਰ ਪੁਲਿਸ ਵੱਲੋਂ ਮੁਸਤੈਦੀ ਦੇ ਨਾਲ ਇਹਨਾਂ ਗੈਂਗਸਟਰਾਂ ਤੇ ਕਾਬੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਗੈਂਗਸਟਰਾਂ ਨੇ ਡਰੱਗ ਮਨੀ ਤੋਂ ਕਾਰ ਖਰੀਦੀ ਹੈ। ਫਿਲਹਾਲ ਪੁਲਿਸ ਨੇ ਇਹਨਾਂ ਗੈਂਗਸਟਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *