ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਤੇ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸਾਬਕਾ ਲੋਕ ਸਭਾ ਮੈਂਬਰ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਖੰਨਾ ਦੇ ਇਕ ਨਿੱਜੀ ਹਸਪਤਾਲ ਚ ਉਹਨਾਂ ਨੇ ਆਪਣੇ ਆਖਿਰੀ ਸਾਹ ਲਏ।
ਕਾਬਿਲੇਗੌਰ ਹੈ ਕਿ ਸੁਖਦੇਵ ਸਿੰਘ ਲਿਬੜਾ ਲੋਕ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਲਿਬੜਾ ਪਿਛਲੇ ਕਾਫੀ ਦਿਨਾਂ ਤੋ ਬਿਮਾਰ ਚਲ ਰਹੇ ਸੀ। ਫਿਲਹਾਲ ਉਹਨਾਂ ਦਾ ਅੰਤਿਮ ਸਸਕਾਰ ਪਿੰਡ ਲਿਬੜਾ ਵਿਖੇ ਕੀਤਾ ਜਾਵੇਗਾ।

