ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ਚ ਲੁਟੇਰਿਆਂ ਦੀ ਦਹਿਸ਼ਤ ਲਗਾਤਾਰ ਬਰਕਰਾਰ ਹੈ। ਦਸ ਦਈਏ ਕਿ ਲੁਟੇਰਿਆਂ ਨੇ ਇਕ ਹੋਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਲੁਟੇਰਿਆ ਨੇ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਕਰੀਬ 60 ਹਜਾਰ ਦੀ ਲੁੱਟ ਕੀਤੀ।
ਇਹਨਾਂ ਹੀ ਨਹੀਂ ਲੁਟੇਰਿਆ ਨੇ ਕੰਪਨੀ ਦੇ ਮੁਲਾਜ਼ਮ ਦੇ ਨਾਲ ਮਾਰਕੁੱਟ ਵੀ ਕੀਤੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


