ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਜਿੱਥੇ ਸੂਬੇ ‘ਚ ਨਸ਼ੇ ਦਾ ਲੱਕ ਤੋੜਣ ਦੀ ਗੱਲ ਕਰ ਰਹੀ ਹੈ ਉੱਥੇ ਹੀ ਕਾਂਗਰਸ ਦੇ ਆਪਣੇ ਹੀ ਬੰਦੇ ਇਸ ਕੰਮ ਨੂੰ ਵਧਾਵਾ ਦੇ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਕਾਂਗਰਸੀ ਸਰਪੰਚ ਕੋਲੋਂ 35 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਇਹ ਕਾਂਗਰਸੀ ਸਰਪੰਚ ਪਿੰਡ ਭਾਜਕ ਦਾ ਸਰੰਪਚ ਲਛਮਣ ਸਿੰਘ ਹੈ। ਫਿਲਹਾਲ ਪੁਲਿਸ ਨੇ ਸਰਪੰਚ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਸੂਬੇ ‘ਚ ਨਸ਼ਾ ਇਸ ਕਦਰ ਵਧ ਗਿਆ ਹੈ ਕਿ ਲਗਾਤਾਰ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸ ਨਸ਼ੇ ਨੂੰ ਲੈਕੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਹਨਾਂ ਨੇ ਸੂਬੇ ਚੋਂ ਨਸ਼ਾ ਖਤਮ ਕਰ ਦਿੱਤਾ ਹੈ ਪਰ ਜਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।

