AAP ਦੀ ਬਾਗੀ ਵਿਧਾਇਕ ਅਲਕਾ ਲਾਂਬਾ ਨੇ ਦਿੱਤਾ ਅਸਤੀਫਾ, ਕਾਂਗਰਸ ਦਾ ਫੜ੍ਹ ਸਕਦੀ ਹੈ ਪੱਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੀ ਬਾਗੀ ਆਗੂ ਤੇ ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਅਲਕ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੀ ਬਾਗੀ ਆਗੂ ਤੇ ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਅਲਕ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣੇ ਟਵੀਟਰ ਅਕਾਉਂਟ ਤੇ ਇਸਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੇ ਆਪ ਦਾ ਸਾਥ ਛੱਡ ਦਿੱਤਾ ਹੈ। ਤੇ ਨਾਲ ਹੀ ਉਹਨਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਪਾਰਟੀ ਨੂੰ ਅਲਵਿਦਾ ਕਹਿ ਦੇਣ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹਨਾਂ ਦੋ ਸਾਲਾਂ ਚ ਉਹਨਾਂ ਨੇ ਬਹੁਤ ਕੁਝ ਸਿਖਿਆ ਜਿਸ ਕਾਰਨ ਇਹ ਸਫਰ ਕਾਫੀ ਵਧਿਆ ਰਿਹਾ ਹੈ। ਤੇ ਆਖਿਰ ਚ ਉਹਨਾਂ ਨੇ ਸਾਰਿਆਂ ਨੂੰ ਧੰਨਵਾਦ ਕਿਹਾ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀ ਉਹਨਾਂ ਨੇ ਸੋਨਿਆ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ

alka lamba

ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਚ ਸ਼ਾਮਿਲ ਹੋ ਸਕਦੇ ਹਨ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਆਪਣੇ ਬੇਬਾਕ ਅੰਦਾਜ ਦੇ ਨਾਲ ਚਰਚਾ ਚ ਰਹਿਣ ਵਾਲੀ ਅਲਕਾ ਲਾਂਬਾ ਦਾ ਅਗਲਾ ਕਦਮ ਕੀ ਹੋਵੇਗਾ।

Leave a Reply

Your email address will not be published. Required fields are marked *