ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਇਕ ਤੋਂ ਬਾਅਦ ਇਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨਾਲ ਲੋਕਾਂ ਦੀ ਰੂਹ ਕੰਬ ਉੱਠਦੀ ਹੈ। ਦਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ 42 ਸਥਿਤ ਇਕ ਹੋਟਲ ਚ ਇਕ ਮੁੰਡਾ ਕੁੜੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਮੁੰਡਾ ਕੁੜੀ ਨੇ ਗਲ੍ਹ ਫਾਹਾ ਲੈ ਖੁਦਕੁਸ਼ੀ ਕਰ ਲਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਉਹਨਾਂ ਦੋਹਾਂ ਵੱਲੋਂ ਹੋਟਲ ਦੇ ਕਮਰੇ ਦਾ ਦਰਵਾਜਾ ਨਹੀਂ ਖੋਲਿਆ ਜਿਸ ਤੋਂ ਬਾਅਦ ਹੋਟਲ ਦੇ ਪ੍ਰਬੰਧਕਾਂ ਨੇ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ।
ਪੁਲਿਸ ਦੇ ਆਉਣ ਤੋਂ ਬਾਅਦ ਜਦੋ ਦਰਵਾਜਾ ਖੋਲਿਆ ਗਿਆ ਤਾਂ ਦੋਵੇ ਲਟਕੇ ਹੋਏ ਮਿਲੇ। ਫਿਲਹਾਲ ਇਹ ਦੱਸਣਾ ਕਾਫੀ ਮੁਸ਼ਕਿਲ ਹੈ ਕਿ ਆਖਿਰ ਇਹਨਾਂ ਦੋਹਾਂ ਨੇ ਇਹ ਕਦਮ ਕਿਉਂ ਚੁੱਕਿਆ। ਖੈਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

