ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਵਾਲਮੀਕੀ ਭਾਈਚਾਰੇ ਵੱਲੋਂ ਨਿਜੀ ਟੀਵੀ ਤੇ ਆ ਰਹੇ ਸੀਰੀਅਲ ਲਵ ਕੁਸ਼ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਪ੍ਰਦਰਸ਼ਨ ਦੇ ਚੱਲਦੇ ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਕੀਤਾ ਹੋਇਆ ਹੈ। ਇਸ ਦੌਰਾਨ ਕਈ ਇਲਾਕੀਆਂ ਤੇ ਬੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ।
ਫਾਜ਼ਿਲਕਾ ਚ ਪ੍ਰਦਰਸ਼ਨਕਾਰੀਆਂ ਤੇ ਦੁਕਾਨਦਾਰਾਂ ਵਿਚਾਲੇ ਝੜਪ ਹੋ ਗਈ। ਕਾਬਿਲੇਗੌਰ ਹੈ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਹੈ
ਜਿਸ ਕਾਰਨ ਉਹ ਖੁਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਲ਼ਈ ਗਏ ਸੀ। ਪਰ ਦੁਕਾਨਾਦਾਰਾਂ ਨੇ ਦੁਕਾਨ ਬੰਦ ਕਰਨ ਤੋਂ ਮੰਨ੍ਹਾਂ ਕਰ ਦਿੱਤਾ ਜਿਸ ਕਾਰਨ ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ।



