ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਤੇਜ਼ ਰਫਤਾਰ ਕਾਰਨ ਹਾਦਸਿਆਂ ਦੀ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਕਾਰਨ ਕਈ ਲੋਕਾਂ ਦੇ ਘਰ ਇਹਨਾਂ ਸੜ੍ਹਕੀ ਹਾਦਸਿਆਂ ਦੇ ਕਾਰਨ ਤਬਾਹ ਹੋ ਗਏ। ਇਸੇ ਤਰ੍ਹਾਂ ਦਾ ਇਕ ਹੋਰ ਦਰਦਨਾਕ ਹਾਦਸਾ ਮੋਹਾਲੀ ਦੇ ਸੈਕਟਰ 70-71 ਰੋਡ ਤੇ ਵਾਪਰਿਆ
ਜਿੱਥੇ ਇਕ ਤੇਜ਼ ਰਫਤਾਰ ਕਾਰ ਤੇ ਇਕ ਓਵਰਲੋਡ ਆਟੋ ਰਿਕਸ਼ਾ ਵਿਚਾਲੇ ਭਿਆਨਕ ਟੱਕਰ ਹੋ ਗਈ।
ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 9 ਲੋਕ ਇਸ ਹਾਦਸੇ ਚ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


