ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ ‘ਚ ਦੇਰ ਰਾਤ ਦੋ ਗੁੱਟਾਂ ‘ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਝੜਪ ਇਹਨੀ ਜਿਆਦਾ ਭਿਆਨਕ ਸੀ ਕਿ ਗੁੱਟਾਂ ਵਿਚਾਲੇ ਗੋਲੀਆਂ ਵੀ ਚੱਲੀਆਂ ਤੇ ਨਾਲ ਹੀ ਇੱਟਾ ਰੋੜੇ ਵੀ ਚੱਲੇ ਜਿਸ ਕਾਰਨ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਮਾਮਲੇ ਤੇ ਪੀੜਤ ਲੋਕਾਂ ਨੇ ਦੱਸਿਆ ਕਿ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਤੇ ਉਹਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਹੀ ਉਹਨਾਂ ਨੇ ਧਰਨਾ ਵੀ ਲਾਇਆ।
ਜਿਸ ਕਾਰਨ ਉਹਨਾਂ ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇਕ ਔਰਤ ਸਮੇਤ ਕਈ ਲੋਕ ਜਖਮੀ ਹੋ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

