ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਸੀ ਜੋ ਕਿ ਬਾਬਾ ਬੰਦਾ ਸਿੰਘ ਬਹਾਦੁਰ ਹੋਸਟਲ ‘ਚ ਰਹਿੰਦਾ ਸੀ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਹੋਸਟਲ ਦੇ ਕਮਰੇ ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਲਾਸ਼ ਨੂੰ ਕਬਜੇ ਚ ਲੈ ਨੌਜਵਾਨ ਦੇ ਘਰਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਫਿਲਹਾਲ ਨੌਜਵਾਨ ਵੱਲੋਂ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

