ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇ ਕੇ ਆਪਣੇ ਨਾਰਾਜ਼ ਵਿਧਾਇਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ।
ਪਰ ਉੱਥੇ ਹੀ ਇਹਨਾਂ ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ।
ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਰੈਂਕ ‘ਚ ਸ਼ਾਮਲ ਕੀਤੇ ਗਏ ਇਹਨਾਂ 6 ਵਿਧਾਇਕਾਂ ਦੀ ਨਿਖੇਧੀ ਕੀਤੀ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਸਪੀਕਰ ਦੇ ਨਾਲ ਮੁਲਾਕਾਤ ਕਰੇਗਾ ਤੇ ਨਾਲ ਹੀ ਉਹ ਉਹਨਾਂ ਨੂੰ ਇਕ ਮੰਗ ਪੱਤਰ ਵੀ ਸੌਂਪਣਗੇ। ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫਦ 10 ਵਜੇ ਮੁਲਾਕਾਤ ਕਰੇਗਾ।


