ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਚ ਸ਼ਰਨ ਦੀ ਮੰਗ ਕਰ ਰਿਹਾ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੂੰ ਪਾਕਿਸਤਾਨ ਦੇ ਪੰਜਾਬੀ ਗਾਇਕ ਜੱਸੀ ਲਾਇਲਪੁਰੀਆ ਨੇ ਧਮਕੀ ਦਿੱਤੀ ਹੈ। ਦਸ ਦਈੇਏ ਕਿ ਬਲਦੇਵ ਕੁਮਾਰ ਨੂੰ ਵਾਟਸਐਪ ਕਾਲ ਜਰੀਏ ਧਮਕੀ ਦਿੱਤੀ ਗਈ ਹੈ। ਇਸ ਦੌਰਾਨ ਦੋਹਾਂ ਵਿਚਾਲੇ ਕਾਫੀ ਬਹਿਸ ਵੀ ਹੋਈ ਸੀ।
ਜਿਸ ਤੇ ਬਲਦੇਵ ਕੁਮਾਰ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਨਹੀਂ ਡਰਦਾ ਹੈ। ਕਾਬਿਲੇਗੌਰ ਹੈ ਕਿ ਉਹਨਾਂ ਨੇ ਪਾਕਿਸਤਾਨ ਵਾਪਿਸ ਨਾ ਜਾਣ ਦੀ ਗੱਲ ਆਖੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹਨਾਂ ਨੂੰ ਮੋਦੀ ਸਰਕਾਰ ਤੇ ਭਰੋਸਾ ਹੈ।


