ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੇ ਨੌਜਵਾਨਾਂ ਦਾ ਪਹਿਲਾਂ ਸੁਪਨਾ ਵਿਦੇਸ਼ ਜਾਣ ਦਾ ਹੈ। ਜਿਸ ਕਾਰਨ ਇਸ ਨਾਲ ਜੁੜੇ ਕਈ ਧੋਖਾਧੜੀ ਦੇ ਅਪਰਾਧ ਵੀ ਵਧ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸੰਗਰੂਰ ਤੋਂ ਦੇਖਣ ਨੂੰ ਮਿਲਿਆ ਹੈ। ਜਿੱਥੇ ਇਕ ਫਰਜੀ ਏਜੰਟ ਨੇ ਇਕ ਨੌਜਵਾਨ ਨੂੰ ਆਪਣੇ ਸ਼ਿਕਾਰ ਬਣਾ ਲਿਆ।
ਇਸ ਸਦਮੇ ‘ਚ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਉੱਥੇ ਹੀ ਪੀੜਤ ਨੌਜਵਾਨ ਨੂੰ ਤੁਰੰਤ ਹੀ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਹ ਕੋਮਾ ‘ਚ ਚਲਾ ਗਿਆ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਏਜੰਟ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਏਜੰਟ ਦੀ ਭਾਲ ਕੀਤੀ ਜਾ ਰਹੀ ਹੈ।

