ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਮੰਗੂ ਮੱਠ ਨੂੰ ਲੈਕੇ ਅਪੀਲ ਕੀਤੀ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼੍ਰੀ ਗੁਰੂ ਨਾਨਕ ਸਾਹਿਬ ਨਾਲ ਸੰਬੰਧਿਤ ਮੰਗੂ ਮੱਠ ਨੂੰ ਢਾਹੁਣ ਦੇ ਫੈਸਲੇ ਨੂੰ ਵਾਪਿਸ ਲੈ ਲੈਣ। ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮੱਠ ਨੂੰ ਢਾਹੁਣ ਦੇ ਕਦਮ ਨੂੰ ਮੰਦਭਾਗਾ ਕਹਿੰਦੇ ਹੋਏ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਲਈ ਸਦੀਆਂ ਪੁਰਾਣੀ ਮਹੱਤਤਾ ਜੁੜੀ ਹੋਈ ਹੈ।
ਇਸ ਅਸਥਾਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ ਪਵਿਤਰ ਮੰਦਰ ਗਏ ਸੀ। ਨਾਲ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਇੱਥੇ ਪਰਮਾਤਮਾ ਇਕ ਹੈ ਦਾ ਸੰਦੇਸ਼ ਦਿੱਤਾ ਸੀ। ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਹੈ ਕਿ ਓਡੀਸ਼ਾ ਸਰਕਾਰ ਦੇ ਇਸ ਫੈਸਲੇ ਤੇ ਉਸ ਵੇਲੇ ਵੱਡੀ ਠੇਸ ਲੱਗੀ ਜਦੋ ਪੂਰਾ ਦੇਸ਼ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ‘ਚ ਲੱਗੀਆਂ ਹੋਇਆ ਹੈ। ਉੱਥੇ ਹੀ DSGMC ਦਾ ਇਕ ਵਫਦ ਮੰਗੂ ਮੱਠ ਵਾਲੀ ਜਗ੍ਹਾ ਦਾ ਦੌਰਾ ਕਰੇਗਾ।

