ਕੁਸੱਤੇ ਫਸੇ ਪੰਜਾਬੀ ਗਾਇਕ ਐਲੀ ਮਾਂਗਟ ਦੇ ਵਕੀਲ ਨੇ ਪੁਲਿਸ ਮੁਲਾਜ਼ਮਾਂ ਤੇ ਲਿਆ ਇਹ ਗੰਭੀਰ ਇਲਜ਼ਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਨਾਮਵਰ ਗਾਇਕ ਐਲੀ ਮਾਂਗਟ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਪਰ ਇਸ ਦੌਰਾਨ ਐਲੀ ਮਾਂਗਟ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਨਾਮਵਰ ਗਾਇਕ ਐਲੀ ਮਾਂਗਟ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਪਰ ਇਸ ਦੌਰਾਨ ਐਲੀ ਮਾਂਗਟ ਦੇ ਵਕੀਲ ਨੇ ਪੁਲਿਸ ਤੇ ਗੰਭੀਰ ਇਲਜ਼ਾਮ ਲਗਾਏ ਹਨ।

ਦਸ ਦਈਏ ਕਿ ਐਲੀ ਮਾਂਗਟ ਦੇ ਵਕੀਲ ਨੇ ਕਿਹਾ ਹੈ ਕਿ ਜੇਲ੍ਹ ਚ ਬੰਦ ਐਲੀ ਮਾਂਗਟ ਤੇ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਜਾ ਰਿਹਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਐਲੀ ਤੇ ਗੰਭੀਰ ਤੌਰ ਤੇ ਟਾਰਚਰ ਕੀਤਾ ਜਾ ਰਿਹਾ ਹੈ।

Elly mangat

ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਇਕ ਡਾਕਟਰਾਂ ਦੀ ਟੀਮ ਇਸਦੀ ਜਾਂਚ ਕਰ ਰਹੀ ਹੈ। ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਤੇ ਰੰਮੀ ਰੰਧਾਵਾ ਤੇ ਐਲੀ ਮਾਂਗਟ ਵਿਚਾਲੇ ਸ਼ਬਦੀ ਲੜਾਈ ਚਲ ਰਹੀ ਸੀ ਜਿਸ ਤੋਂ ਬਾਅਦ ਦੋਹਾਂ ਨੇ ਇਕ ਦੂਜੇ ਨੂੰ ਮੁਹਾਲੀ ‘ਚ ਮਿਲਣ ਦਾ ਪਲਾਨ ਬਣਾਇਆ ਜਿਸ ਤੋਂ ਬਾਅਦ ਪੁਲਿਸ ਨੇ ਕਿਸੇ ਵੱਡੀ ਵਾਰਦਾਤ ਹੋਣ ਤੋਂ ਪਹਿਲਾ ਹੀ ਐਲੀ ਮਾਂਗਟ ਤੇ ਰੰਮੀ ਰੰਧਾਵਾ ਦੇ ਖਿਲਾਫ ਕਾਰਵਾਈ ਕੀਤੀ ਗਈ। ਐਲੀ ਮਾਂਗਟ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਤੇ ਬਾਅਦ ਚ ਕੋਰਟ ਪੇਸ਼ ਕੀਤਾ ਗਿਆ। ਕੋਰਟ ਨੇ ਐਲੀ ਮਾਂਗਟ ਨੂੰ ਪੇਸ਼ੀ ਦੌਰਾਨ 14 ਦਿਨ ਦੀ ਨਿਆਂਇਕ ਹਿਰਾਸਤ ਚ ਭੇਜ ਦਿੱਤਾ।

Leave a Reply

Your email address will not be published. Required fields are marked *