ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਤੇਜ ਰਫਤਾਰ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕਈ ਲੋਕਾਂ ਦੀ ਇਸ ਸੜ੍ਹਕੀ ਹਾਦਸੀਆਂ ਚ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਦਾ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਮਾਣਾ ਰਾਮ ਨਗਰ ਰੋਡ ਤੇ ਦਰਦਨਾਕ ਸੜ੍ਹਕੀ ਹਾਦਸਾ ਵਾਪਰਿਆ। ਜਿਸ ਕਾਰਨ ਇਸ ਹਾਦਸੇ ਚ ਇਕ ਵਿਅਕਤੀ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਵੱਜੋਂ ਹੋਈ ਹੈ ਜੋ ਕਿ ਕਸੌਲੀ ਜਿਲ੍ਹਾਂ ਕੈਥਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

