ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਪੁਲਿਸ ਨੇ ਭਾਰੀ ਮਾਤਰਾ ‘ਚ ਨਸ਼ੇ ਸਮੇਤ ਇਕ ਨਸ਼ਾ ਤਸਕਰ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ਾ ਤਸਕਰ ਕੋਲੋਂ ਪੁਲਿਸ ਨੇ 7 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਨਾਲ ਹੀ ਉਹਨਾਂ ਤਸਕਰ ਕੋਲੋਂ 28 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਨਸ਼ਾ ਤਸਕਰ ਨੂੰ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

