ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ‘ਚ ਹਿੰਦੂ ਵਿਦਿਆਰਥਣ ਦੇ ਕਤਲ ਦੇ ਵਿਰੋਧ ਚ ਭੜਕੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਮਰਾਨ ਖਾਨ ਖਿਲਾਫ ਨਾਰੇਬਾਜੀ ਕੀਤੀ। ਨਾਲ ਹੀ ਉਹਨਾਂ ਨੇ ਇਸ ਮਾਮਲੇ ਤੇ ਇਨਸਾਫ ਦੀ ਮੰਗ ਵੀ ਕੀਤੀ। ਕਾਬਿਲੇਗੌਰ ਹੈ ਕਿ ਕਰਾਚੀ ‘ਚ ਮੈਡੀਕਲ ਵਿਦਿਆਰਥੀ ਨਿਰਮਤਾ ਦੀ ਲਾਸ਼ ਮਿਲੀ ਸੀ।
https://www.facebook.com/LivingIndiaNewschannel/videos/388659018497510/
ਜਿਸ ਤੋਂ ਬਾਅਦ ਇਸ ਮਾਮਲੇ ਤੇ ਮ੍ਰਿਤਕ ਲੜਕੀ ਦੇ ਭਰਾ ਦਾ ਕਹਿਣਾ ਹੈ ਕਿ ਉਸਦੀ ਭੈਣ ਦਾ ਕਤਲ ਹੋਇਆ ਹੈ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਭੱਖਦਾ ਜਾ ਰਿਹਾ ਹੈ। ਇਹਨਾਂ ਹੀ ਨਹੀਂ ਇਸ ਤੋਂ ਪਹਿਲਾਂ ਵੀ ਪਾਕਿਸਤਾਨ ‘ਚ ਧਰਮ ਪਰਿਵਰਤਨ ਨੂੰ ਲੈਕੇ ਕਈ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਪਾਕਿਸਤਾਨ ਸਰਕਾਰ ਨੂੰ ਘੇਰਿਆ ਜਾ ਚੁੱਕਾ ਹੈ।
