ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਮੁਲਾਜ਼ਮ ਤੇ ਨੌਜਵਾਨ ਵਿਚਾਲੇ ਹੱਥੋਪਾਈ ਹੋਈ।
ਮਿਲੀ ਜਾਣਕਾਰੀ ਦੇ ਅਨੁਸਾਰ ਪੈਟਰੋਲ ਪਵਾਉਣ ਸਮੇਂ ਨੌਜਵਾਨ ਤੇ ਪੁਲਿਸ ਮੁਲਾਜ਼ਮ ਵਿਚਾਲੇ ਝਗੜਾ ਹੋ ਗਿਆ। ਦਸ ਦਈਏ ਕਿ ਇਹ ਝਗੜਾ ਕਚਹਿਰੀ ਚੌਕ ਤੇ ਹਇਆ।
ਇਸ ਝਗੜੇ ਦਾ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਨਾਲ ਨੌਜਵਾਨ ਨੇ ਪੁਲਿਸ ਵਾਲੇ ਦੀ ਦਸਤਾਰ ਦੀ ਵੀ ਬੇਅਦਬੀ ਵੀ ਕੀਤੀ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

