ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ 29 ਵੀਂ ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋਈ। ਦਸ ਦਈਏ ਕਿ ਇਹ ਮੀਟਿੰਗ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸਮੇਤ 7 ਉੱਤਰੀ ਰਾਜਾਂ ਦੇ ਨੁਮਾਇੰਦੇ ਸ਼ਾਮਿਲ ਹੋਏ। ਦਸ ਦਈਏ ਕਿ ਇਸ ਮੀਟਿੰਗ ਦੀ ਮੇਜ਼ਬਾਨੀ ਹਰਿਆਣਾ ਸਰਕਾਰ ਕਰ ਰਹੀ ਹੈ।
https://www.facebook.com/LivingIndiaNewschannel/videos/370955130512472/
ਨਾਲ ਹੀ ਸੀਐੱਮ ਮਨੋਹਰ ਲਾਲ ਖੱਟਰ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਮੀਟਿੰਗ ਨੂੰ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਹਿਆਤ ਹੋਟਲ ‘ਚ ਕੀਤਾ ਗਿਆ। ਕਾਬਿਲੇਗੌਰ ਹੈ ਕਿ ਇਸ ਮੀਟਿੰਗ ‘ਚ ਐੱਸਵਾਈਐੱਲ ਤੇ ਆਪਸੀ ਤਾਲਮੇਲ ਸਮੇਤ ਕਈ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ।
