ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੇਲ੍ਹ ਪ੍ਰਸ਼ਾਸਨ ਇੱਕ ਵਾਰ ਫ਼ਿਰ ਵਿਵਾਦਾਂ ‘ਚ ਘਿਰ ਗਿਆ ਹੈ। ਦਸ ਦਈਏ ਕਿ ਸੂਬੇ ਦੀਆਂ ਜੇਲ੍ਹਾਂ ਚ ਬੰਦ ਕੈਦੀਆਂ ਨੂੰ ਜੇਲ੍ਹ ਪ੍ਰਸਾਸ਼ਨ ਦਾ ਬਿਲਕੁਲ ਵੀ ਡਰ ਨਹੀਂ ਰਿਹਾ ਹੈ। ਜਿਸ ਕਾਰਨ ਉਹ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਹਨ। ਇਸੇ ਤਰ੍ਹਾਂ ਦਾ ਮਾਮਲਾ ਬਠਿੰਡਾ ਦੀ ਜੇਲ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਜੇਲ੍ਹ ‘ਚ ਬੰਦ ਕੈਦੀ ਨੇ ਗਾਰਡ ਅਤੇ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ।
ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾ ਵੀ ਬੰਠਿਡਾ ਦੀ ਕੇਂਦਰੀ ਜੇਲ੍ਹ ਚ ਕੈਦੀਆਂ ਤੇ ਹਵਾਲਾਤੀਆਂ ਵਿਚਾਲੇ ਲੜਾਈ ਦੇਖਣ ਨੂੰ ਮਿਲੀ ਹੈ। ਫਿਲਹਾਲ ਇਸ ਮਾਮਲੇ ਦੇ ਖਿਲਾਫ ਬਠਿੰਡਾ ਦੇ ਕੈਂਟ ਥਾਣੇ ਚ ਜੇਲ੍ਹ ਦੇ ਸੁਪਰੀਡੈਂਟ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

