ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸੀਬਤਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗੀਤ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗਾਣੇ ਚ ਮਾਈ ਭਾਗੋ ਜੀ ਦਾ ਨਾਂ ਲੈਣ ਦੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਨੋਟਿਸ ਲਿਆ ਹੈ।
ਉਹਨਾਂ ਨੇ ਇਸ ਨੋਟਿਸ ਚ ਕਿਹਾ ਹੈ ਕਿ ਮੂਸੇਵਾਲਾ ਨੇ ਮਾਈ ਭਾਗੋ ਜੀ ਦੇ ਨਾਂ ਦਾ ਇਸਤੇਮਾਲ ਗਾਣੇ ਚ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ। ਮੂਸੇਵਾਲੇ ਵੱਲੋਂ ਅਜਿਹਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਗਾਇਕਾਂ ਨੂੰ ਇਸ ਤਰ੍ਹਾਂ ਧਾਰਮਿਕ ਚੀਜਾਂ ਤੇ ਨਾਵਾਂ ਦਾ ਗਾਣਿਆਂ ਚ ਇਸਤੇਮਾਲ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਕਿਉਂਕਿ ਇਸ ਤਰ੍ਹਾਂ ਧਾਰਮਿਕ ਚੀਜ਼ਾਂ ਦਾ ਗਾਣਿਆਂ ਚ ਇਕ ਮਨੋਰੰਜਨ ਲਈ ਇਸਤੇਮਾਲ ਕਰਨ ਤੋਂ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਮੂਸੇਵਾਲੇ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਅਸ਼ਲੀਲ ਗਾਣਿਆਂ ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।


