ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਪਾਰਟੀ ਵੱਲੋਂ ਜਿਮਨੀ ਚੋਣਾਂ ਨੂੰ ਲੈਕੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੀ ਕਾਂਗਰਸ ਪਾਰਟੀ ‘ਚ ਬਗਾਵਤ ਸ਼ੁਰੂ ਹੋ ਚੁੱਕੀ ਹੈ।
ਦਸ ਦਈਏ ਕਿ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੀ ਜਗਦੀਪ ਕੰਬੋਜ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।
ਜਗਦੀਪ ਕੰਬੋਜ ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਸਨ। ਇਹਨਾਂ ਨੇ ਜਲਾਲਾਬਾਦ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਸੀ। ਉੱਥੇ ਹੀ ਦਸ ਦਈਏ ਕਿ ਪੰਜਾਬ ਕਾਂਗਰਸ ਪਾਰਟੀ ਨੇ ਜਲਾਲਾਬਾਦ ਤੋਂ ਰਮਿੰਦਰ ਅਵਲਾ ਨੂੰ ਟਿਕਟ ਦਿੱਤੀ ਹੈ। ਨਾਲ ਹੀ ਮੁਕੇਰਿਆਂ ਤੋਂ ਇੰਦੂ ਬਾਲਾ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਤੇ ਦਾਖਾ ਤੋਂ ਕੈਪਟਨ ਸੰਦੀਪ ਸੰਧੂ ਨੂੰ ਟਿਕਟ ਦਿੱਤੀ ਹੈ।

