ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿਟ ਦੇਣ ਤੇ ਆਪਣੀ ਸਫਾਈ ਪੇਸ਼ ਕੀਤੀ ਹੈ। ਦਸ ਦਈਏ ਕਿ ਸੀਐੱਮ ਕੈਪਟਨ ਨੇ ਕਿਹਾ ਕਿ ਮੈ ਬੇਅਦਬੀ ਮਾਮਲਿਆਂ ਤੇ ਬਾਦਲ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਕਲੀਨ ਚਿਟ ਨਹੀਂ ਦਿੱਤੀ ਹੈ। ਮੇਰੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਇਹ ਨਹੀਂ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਚ ਬਾਦਲ ਦੀ ਕੋਈ ਭੂਮਿਕਾ ਨਹੀਂ ਹੈ। ਸਗੋਂ ਉਹਨਾਂ ਨੇ ਇਹ ਕਿਹਾ ਸੀ ਕਿ ਮੌਕੇ ਤੇ ਬਾਦਲ ਖੁਦ ਮੌਜੂਦ ਨਹੀਂ ਸੀ। ਜਿਸ ਦਾ ਮਤਲਬ ਇਹ ਨਹੀਂ ਹੈ ਕਿ ਉਹਨਾਂ ਨੇ ਬੇਅਦਬੀ ਮਾਮਲਿਆਂ ‘ਚ ਬਾਦਲ ਦੀ ਭੂਮਿਕਾ ਨੂੰ ਨਕਾਰਿਆ ਹੋਵੇ।

