ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਲੰਗਰ ਤੇ ਜੀਐੱਸਟੀ ਦੀ ਬਕਾਇਆ ਰਾਸ਼ੀ ਨੂੰ ਜਾਰੀ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਾਫੀ ਸਮੇਂ ਤੋਂ ਚੱਲ ਰਿਹਾ ਲੰਗਰ ਤੇ GST ਦਾ ਵਿਵਾਦ ਸੁਲਝ ਚੁੱਕਿਆ। ਦਸ ਦਈਏ ਕਿ ਪੰਜਾਬ ਸਰਕਾਰ ਨੇ ਕਰੀਬ 1 ਕਰੋੜ 97 ਲੱਖ ਦੀ ਰਾਸ਼ੀ ਨੂੰ ਜਾਰੀ ਕੀਤੀ ਹੈ।
ਇਸ ਰਾਸ਼ੀ ਨੂੰ ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਾਤੇ ‘ਚ ਭੇਜੀ ਹੈ। ਕਾਬਿਲੇਗੌਰ ਹੈ ਕਿ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਕੋਲ ਲੰਗਰ ਤੇ GST ਦੀ ਬਕਾਇਆ ਰਾਸ਼ੀ ਖੜੀ ਹੋਣ ਦਾ ਮੁੱਦਾ ਚੁੱਕਿਆ ਸੀ ਜਿਸ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਚੁੱਕਾ ਦਿੱਤਾ ਗਿਆ ਹੈ।

