ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਲਿਸ ਨੇ 80 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਕੋਲੋ 80 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ।
ਨਾਲ ਹੀ 8 ਮੋਟਰਸਾਈਕਲ ਸਮੇਤ 8 ਮੁਲਜ਼਼ਮਾਂ ਨੂੰ ਵੀ ਕਾਬੂ ਕੀਤਾ। ਫਿਲਹਾਲ ਪੁਲਿਸ ਨੇ ਇਹਨਾਂ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

